Sri Guru Granth Sahib › Raag Gauri

Ang 204

Ang 204Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

RAAG GAUREE POORBEE, FIFTH MEHL

Guru Arjan Dev · chhant

ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥ ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥ ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥

Ang 204Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥

Ang 204Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਯਣ ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥

Ang 204Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥ ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥

Ang 204–205Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

RAAG GAUREE POORBEE, FIFTH MEHL

Guru Arjan Dev · chhant

ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

Text: Gurmukhi with English translation (Kulbir S Thind; English by Dr. Sant Singh Khalsa).