Sri Guru Granth Sahib › Raag Gauri

Ang 213

Ang 212–213Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE POORBEE, FIFTH MEHL

Guru Arjan Dev · chhant

ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥ ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥ ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥

Ang 213Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥

Ang 213Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

RAAG GAUREE, FIFTH MEHL

Guru Arjan Dev · chhant

ਰਾਗੁ ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥ ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥੧॥ ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥ ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥ ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥

Ang 213Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥ ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥

Ang 213–214Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥ ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥ ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥ ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥

Text: Gurmukhi with English translation (Kulbir S Thind; English by Dr. Sant Singh Khalsa).