Sri Guru Granth Sahib › Raag Gauri

Ang 217

Ang 216–217Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

RAAG GAUREE MAAJH, FIFTH MEHL

Guru Arjan Dev · chhant

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥੧॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥ ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥ ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥

Ang 217Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE, FIFTH MEHL, MAAJH

Guru Arjan Dev · chhant

ਗਉੜੀ ਮਹਲਾ ੫ ਮਾਝ ॥ ਆਉ ਹਮਾਰੈ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥ ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥ ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥

Ang 217Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

GAUREE MAAJH, FIFTH MEHL

Guru Arjan Dev · chhant

ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥੩॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥

Ang 217–218Raag Gauri · ਗਉੜੀ › GAUREE BAIRAAGAN, CHHANTS OF REHOAY, FIFTH MEHL

RAAG GAUREE MAAJH, FIFTH MEHL

Guru Arjan Dev · chhant

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥ ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥ ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯ ॥

Text: Gurmukhi with English translation (Kulbir S Thind; English by Dr. Sant Singh Khalsa).