Sri Guru Granth Sahib › Raag Gauri

Ang 228

Ang 227–228Raag Gauri · ਗਉੜੀ › RAAG GAUREE, ASHTAPADEES, FIRST MEHL

GAUREE, FIRST MEHL

Guru Nanak Dev · ashtpadi

ਗਉੜੀ ਮਹਲਾ ੧ ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥੧॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥੪॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ ਏਕੰਕਾਰੁ ॥੫॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥ ਜਿਨ ਕੈ ਮਨਿ ਵਸਿਆ ਸਚੁ ਸੋਈ ॥ ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥

Ang 228Raag Gauri · ਗਉੜੀ › RAAG GAUREE, ASHTAPADEES, FIRST MEHL

GAUREE, FIRST MEHL

Guru Nanak Dev · ashtpadi

ਗਉੜੀ ਮਹਲਾ ੧ ॥ ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ ਰਾਮ ਨ ਜਪਹੁ ਅਭਾਗੁ ਤੁਮਾਰਾ ॥ ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥ ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟ ਅਨਹਤ ਬਾਜੇ ਤੂਰਾ ॥੨॥ ਜੋ ਜਨ ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥ ਜਿਨ ਕੈ ਹਿਰਦੈ ਹਰਿ ਹਰਿ ਸੋਈ ॥ ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥ ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥ ਸੋ ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥੬॥ ਅਰਧ ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥ ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥

Ang 228–229Raag Gauri · ਗਉੜੀ › RAAG GAUREE, ASHTAPADEES, FIRST MEHL

GAUREE BAIRAAGAN, FIRST MEHL

Guru Nanak Dev · ashtpadi

ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥ ਗਉੜੀ ਬੈਰਾਗਣਿ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥ ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥ ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥ ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥ ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥ ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥

Text: Gurmukhi with English translation (Kulbir S Thind; English by Dr. Sant Singh Khalsa).