Sri Guru Granth Sahib › Raag Gauri

Ang 229

Ang 228–229Raag Gauri · ਗਉੜੀ › RAAG GAUREE, ASHTAPADEES, FIRST MEHL

GAUREE BAIRAAGAN, FIRST MEHL

Guru Nanak Dev · ashtpadi

ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥ ਗਉੜੀ ਬੈਰਾਗਣਿ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥ ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥ ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥ ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥ ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥ ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥

Ang 229Raag Gauri · ਗਉੜੀ › RAAG GAUREE, ASHTAPADEES, FIRST MEHL

GAUREE, FIRST MEHL

Guru Nanak Dev · ashtpadi

ਗਉੜੀ ਮਹਲਾ ੧ ॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥ ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥ ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥ ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥ ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥ ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥

Ang 229Raag Gauri · ਗਉੜੀ

RAAG GAUREE GWAARAYREE, THIRD MEHL, ASHTAPADEES

Guru Amar Das · ashtpadi

ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥ ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥ ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥ ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥

Ang 229–230Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚ ਦੁਆਰਾ ॥੧॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥ ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥੫॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥੭॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥

Text: Gurmukhi with English translation (Kulbir S Thind; English by Dr. Sant Singh Khalsa).