GAUREE, THIRD MEHL
ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
GAUREE, THIRD MEHL: Brahma is the founder of the study of the Vedas. From him emanated the gods, enticed by desire. They wander in the three qualities, and they do not dwell within their own home. ||1|| The Lord has saved me; I have met the True Guru. He has implanted devotional worship of the Lord’s Name, night and day. ||1|| Pause|| The songs of Brahma entangle people in the three qualities. Reading about the debates and disputes, they are hit over the head by the Messenger of Death. They do not understand the essence of reality, and they gather their worthless bundles of straw. ||2|| The self-willed manmukhs, in ignorance, take the path of evil. They forget the Lord’s Name, and in its place, they establish all sorts of rituals. They drown in the terrifying world-ocean, in the love of duality. ||3|| Driven crazy, infatuated by Maya, they call themselves Pandits — religious scholars; stained with corruption, they suffer terrible pain. The noose of the Messenger of Death is around their necks; they are constantly tormented by death. ||4|| The Messenger of Death does not even approach the Gurmukhs. Through the Word of the Shabad, they burn away their ego and duality. Attuned to the Name, they sing the Glorious Praises of the Lord. ||5|| Maya is the slave of the Lord’s devotees; it works for them. One who falls at their feet attains the Mansion of the Lord’s Presence. He is forever immaculate; he is absorbed in intuitive peace. ||6|| Those who listen to the Lord’s Sermon are seen to be the wealthy people in this world. Everyone bows down to them, and adores them, night and day. They intuitively savor the Glories of the True Lord within their minds. ||7|| The Perfect True Guru has revealed the Shabad; it eradicates the three qualities, and attunes the consciousness to the fourth state. O Nanak, subduing egotism, one is absorbed into God. ||8||4||