Sri Guru Granth Sahib › Raag Gauri

Ang 231

Ang 230–231Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥

Ang 231Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥ ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੭॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥

Ang 231–232Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥ ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥ ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁ���ਿ ਬੂਝੈ ਕੋਈ ॥੮॥੬॥

Text: Gurmukhi with English translation (Kulbir S Thind; English by Dr. Sant Singh Khalsa).