Sri Guru Granth Sahib › Raag Gauri

Ang 232

Ang 231–232Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥ ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥ ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁ���ਿ ਬੂਝੈ ਕੋਈ ॥੮॥੬॥

Ang 232Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥ ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥ ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥ ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥੫॥ ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥ ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥

Ang 232–233Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

GAUREE, THIRD MEHL

Guru Amar Das · ashtpadi

ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

Text: Gurmukhi with English translation (Kulbir S Thind; English by Dr. Sant Singh Khalsa).