Sri Guru Granth Sahib › Raag Gauri

Ang 234

Ang 233–234Raag Gauri · ਗਉੜੀ › RAAG GAUREE GWAARAYREE, THIRD MEHL, ASHTAPADEES

RAAG GAUREE BAIRAAGAN, THIRD MEHL

Guru Amar Das · ashtpadi

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥

Ang 234Raag Gauri · ਗਉੜੀ

RAAG GAUREE POORBEE, FOURTH MEHL, KARHALAY

Guru Ram Das · composition

ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ੴ ਸਤਿਗੁਰ ਪ੍ਰਸਾਦਿ ॥ ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥

Ang 234–235Raag Gauri · ਗਉੜੀ › RAAG GAUREE POORBEE, FOURTH MEHL, KARHALAY

GAUREE, FOURTH MEHL

Guru Ram Das · composition

ਗਉੜੀ ਮਹਲਾ ੪ ॥ ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥

Text: Gurmukhi with English translation (Kulbir S Thind; English by Dr. Sant Singh Khalsa).