Sri Guru Granth Sahib › Raag Gauri

Ang 237

Ang 236–237Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥੩॥ ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥੫॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥ ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥

Ang 237Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥ ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥੪॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥੭॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥

Ang 237–238Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥ ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

Text: Gurmukhi with English translation (Kulbir S Thind; English by Dr. Sant Singh Khalsa).