Sri Guru Granth Sahib › Raag Gauri

Ang 240

Ang 239–240Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥

Ang 240Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥

Ang 240Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · ashtpadi

ਗਉੜੀ ਮਹਲਾ ੫ ॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ��੧॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥੨॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥ ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥

Ang 240–241Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

RAAG GAUREE MAAJH, FIFTH MEHL

Guru Arjan Dev · ashtpadi

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥ ੨॥ ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥ ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥ ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥ ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥ ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥ ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

Text: Gurmukhi with English translation (Kulbir S Thind; English by Dr. Sant Singh Khalsa).