Sri Guru Granth Sahib › Raag Gauri

Ang 251

Ang 250–251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: DHADHA

Guru Arjan Dev · pauri

ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਊ ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥੪॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕ ॥ ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: NGANGA

Guru Arjan Dev · pauri

ਪਉੜੀ ॥ ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥੫॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

Ang 251Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ ਸਵਾਰਨਹਾਰਾ ॥੮॥

Ang 251–252Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥

Text: Gurmukhi with English translation (Kulbir S Thind; English by Dr. Sant Singh Khalsa).