Sri Guru Granth Sahib › Raag Gauri

Ang 255

Ang 254–255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: CHHACHHA

Guru Arjan Dev · pauri

ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: JAJJA

Guru Arjan Dev · pauri

ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾ੍ਰਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: JHAJHA

Guru Arjan Dev · pauri

ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: NYANYA

Guru Arjan Dev · pauri

ਪਵੜੀ ॥ ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥

Ang 255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥

Ang 255–256Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥

Text: Gurmukhi with English translation (Kulbir S Thind; English by Dr. Sant Singh Khalsa).