Sri Guru Granth Sahib › Raag Gauri

Ang 258

Ang 257–258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: NANNA

Guru Arjan Dev · pauri

ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: PAPPA

Guru Arjan Dev · pauri

ਪਉੜੀ ॥ ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰ ਸਿਰ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥੩੭॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: FAFFA

Guru Arjan Dev · pauri

ਪਉੜੀ ॥ ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥੩੮॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: BABBA

Guru Arjan Dev · pauri

ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: BHABHA

Guru Arjan Dev · pauri

ਪਉੜੀ ॥ ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥

Ang 258Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: MAMMA

Guru Arjan Dev · pauri

ਪਉੜੀ ॥ ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਥੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ ਪਰਾਗ ॥੪੧॥

Text: Gurmukhi with English translation (Kulbir S Thind; English by Dr. Sant Singh Khalsa).