Sri Guru Granth Sahib › Raag Gauri

Ang 259

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕ ॥ ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: MAMMA

Guru Arjan Dev · pauri

ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: YAYYA

Guru Arjan Dev · pauri

ਪਵੜੀ ॥ ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: RARRA

Guru Arjan Dev · pauri

ਪਉੜੀ ॥ ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: LALLA

Guru Arjan Dev · pauri

ਪਉੜੀ ॥ ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥

Ang 259Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥

Ang 259–260Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: WAWWA

Guru Arjan Dev · pauri

ਪਉੜੀ ॥ ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥

Text: Gurmukhi with English translation (Kulbir S Thind; English by Dr. Sant Singh Khalsa).