Sri Guru Granth Sahib › Raag Gauri

Ang 261

Ang 260–261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥ ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖ੍ਯਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥

Ang 261Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

Ang 261–262Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE

Guru Arjan Dev · pauri

ਪਉੜੀ ॥ ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥

Text: Gurmukhi with English translation (Kulbir S Thind; English by Dr. Sant Singh Khalsa).