Sri Guru Granth Sahib › Raag Gauri

Ang 263

Ang 262–263Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥

Ang 263Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰ�� ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥ ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥ ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

Ang 263–264Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

Text: Gurmukhi with English translation (Kulbir S Thind; English by Dr. Sant Singh Khalsa).