Sri Guru Granth Sahib › Raag Gauri

Ang 265

Ang 264–265Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥ ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

Ang 265Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

Ang 265–266Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥੪॥

Text: Gurmukhi with English translation (Kulbir S Thind; English by Dr. Sant Singh Khalsa).