ASHTAPADEE
ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥ ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ ਰਾਖਨਹਾਰੁ ਅਪਾਰੁ ॥੩॥ ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥