Sri Guru Granth Sahib › Raag Gauri

Ang 269

Ang 268–269Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥੭॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

Ang 269Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

Ang 269–270Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥

Text: Gurmukhi with English translation (Kulbir S Thind; English by Dr. Sant Singh Khalsa).