ASHTAPADEE
ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥