Sri Guru Granth Sahib › Raag Gauri

Ang 271

Ang 270–271Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥ ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥ ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥

Ang 271Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥

Ang 271Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥

Ang 271–272Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥ ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੭॥ ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

Text: Gurmukhi with English translation (Kulbir S Thind; English by Dr. Sant Singh Khalsa).