Sri Guru Granth Sahib › Raag Gauri

Ang 272

Ang 271–272Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥ ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੭॥ ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

Ang 272Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥

Ang 272–273Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥

Text: Gurmukhi with English translation (Kulbir S Thind; English by Dr. Sant Singh Khalsa).