ASHTAPADEE
ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥