ASHTAPADEE
ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥ ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥