ASHTAPADEE
ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਸਸੀਅਰ ਸੂਰ ਨਖ੍ਯਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖ੍ਯ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥