ASHTAPADEE
ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥ ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥ ਕਬਹੂ ਹੋਇ ਪੰਡਿਤੁ ਕਰੇ ਬਖ੍ਯਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥