ASHTAPADEE
ਅਸਟਪਦੀ ॥ ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥ ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ ਸੰਤ ਕਾ ਨਿੰਦਕੁ ਮਹਾ ਅਤਤਾਈ ॥ ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ ਸੰਤ ਕਾ ਨਿੰਦਕੁ ਮਹਾ ਹਤਿਆਰਾ ॥ ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ ਸੰਤ ਕਾ ਦੋਖੀ ਸਦਾ ਅਪਵਿਤੁ ॥ ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ ਲਾਗੈ ॥ ਸੰਤ ਕੇ ਦੋਖੀ ਕਉ ਸਭ ਤਿਆਗੈ ॥ ਸੰਤ ਕਾ ਦੋਖੀ ਮਹਾ ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ ਮਰੈ ॥ ਸੰਤ ਕੀ ਦੂਖਨਾ ਸੁਖ ਤੇ ਟਰੈ ॥ ਸੰਤ ਕੇ ਦੋਖੀ ਕਉ ਨਾਹੀ ਠਾਉ ॥ ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥