ASHTAPADEE
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ ॥ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ ਸੰਤ ਕਾ ਦੋਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ ਸੰਤ ਕਾ ਦੋਖੀ ਧਰਮ ਤੇ ਰਹਤ ॥ ਸੰਤ ਕਾ ਦੋਖੀ ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ ਜੈਸਾ ਭਾਵੈ ਤੈਸਾ ਕੋਈ ਹੋਇ ॥ ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ ਸਚਾ ਸੋਇ ॥੭॥ ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ ਕਛੁ ਵਰਤੈ ਤਿਸ ਕਾ ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ ਕਰਨੈਹਾਰੁ ॥ ਦੂਸਰ ਕਉਨੁ ਕਹੈ ਬੀਚਾਰੁ ॥ ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥੮॥੧੩॥