Sri Guru Granth Sahib › Raag Gauri

Ang 282

Ang 281–282Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥ ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥ ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥ ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥

Ang 282Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥

Ang 282–283Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਟੂਟੀ ਗਾਢਨਹਾਰ ਗੁੋਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥ ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥

Text: Gurmukhi with English translation (Kulbir S Thind; English by Dr. Sant Singh Khalsa).