ASHTAPADEE
ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥ ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥ ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥