ASHTAPADEE
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥ ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥