ASHTAPADEE
ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥ ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖ੍ਯਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥