ASHTAPADEE
ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥ ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥ ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥