ASHTAPADEE
ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮ੍ਹਾਰੋ ਚੀਤ ॥ ਚਰਨ ਕਮਲ ਰਾਖਹੁ ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥