ASHTAPADEE
ਅਸਟਪਦੀ ॥ ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥