ASHTAPADEE
ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖ੍ਯਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥