ASHTAPADEE
ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥