ASHTAPADEE
ਅਸਟਪਦੀ ॥ ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥ ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖ੍ਯਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥