ASHTAPADEE
ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥੫॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥