Sri Guru Granth Sahib › Raag Gauri

Ang 296

Ang 295–296Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥ ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥

Ang 296Raag Gauri · ਗਉੜੀ › T’HITEE ~ THE LUNAR DAYS

T’HITEE ~ THE LUNAR DAYS: GAUREE, FIFTH MEHL, SHALOK

Guru Arjan Dev · salok

ਥਿਤੀ ਗਉੜੀ ਮਹਲਾ ੫ ॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥

Ang 296Raag Gauri · ਗਉੜੀ › T’HITEE ~ THE LUNAR DAYS

PAUREE

Guru Arjan Dev · pauri

ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥

Ang 296Raag Gauri · ਗਉੜੀ › T’HITEE ~ THE LUNAR DAYS

SHALOK

Guru Arjan Dev · salok

ਸਲੋਕੁ ॥ ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥

Ang 296–297Raag Gauri · ਗਉੜੀ › T’HITEE ~ THE LUNAR DAYS

PAUREE

Guru Arjan Dev · pauri

ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥

Text: Gurmukhi with English translation (Kulbir S Thind; English by Dr. Sant Singh Khalsa).