Sri Guru Granth Sahib › Sri Raag

Ang 29

Ang 28–29Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥

Ang 29Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

Ang 29Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸ੍ਰੀਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥

Ang 29–30Sri Raag · ਸਿਰੀਰਾਗੁ

SIREE RAAG, THIRD MEHL

Guru Amar Das · shabad

ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ���ਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥ ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪ ॥੯॥੪੨॥

Text: Gurmukhi with English translation (Kulbir S Thind; English by Dr. Sant Singh Khalsa).