ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
Sri Guru Granth Sahib › Jap (Japji Sahib)
Ang 2
ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ ਤੀਰਥਿ ਨਾਵਾ ਜੈ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥
Text: Gurmukhi with English translation (Kulbir S Thind; English by Dr. Sant Singh Khalsa).