FOURTH MEHL
ਮਃ ੪ ॥ ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥