Sri Guru Granth Sahib › Raag Gauri

Ang 302

Ang 301–302Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥ ਮਃ ੪ ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥ ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥

Ang 302Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥ ਮਃ ੪ ॥ ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥ ਪਉੜੀ ॥ ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥

Ang 302Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥ ਮਃ ੪ ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥

Ang 302–303Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ ਮਃ ੪ ॥ ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

Text: Gurmukhi with English translation (Kulbir S Thind; English by Dr. Sant Singh Khalsa).