SHALOK, FOURTH MEHL
ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ ਮਃ ੪ ॥ ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥