Sri Guru Granth Sahib › Raag Gauri

Ang 304

Ang 303–304Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥ ਮਃ ੪ ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੁੋਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥ ਪਉੜੀ ॥ ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

Ang 304Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥ ਮਃ ੪ ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ ਪਉੜੀ ॥ ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥

Ang 304–305Raag Gauri · ਗਉੜੀ › VAAR IN GAUREE, FOURTH MEHL

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥ ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥ ਮਃ ੪ ॥ ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥ ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥

Text: Gurmukhi with English translation (Kulbir S Thind; English by Dr. Sant Singh Khalsa).