SHALOK, FOURTH MEHL
ਸਲੋਕ ਮਃ ੪ ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥ ਮਃ ੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ ਪਉੜੀ ॥ ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥