SHALOK FOURTH MEHL
ਸਲੋਕ ਮਃ ੪ ॥ ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੁੋਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥ ਮਃ ੪ ॥ ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥ ਪਉੜੀ ॥ ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥