SHALOK, FOURTH MEHL
ਸਲੋਕ ਮਃ ੪ ॥ ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥ ਮਃ ੪ ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥ ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥